ਭਾਰਤ ਵੱਲੋਂ ਪਾਕਿਸਤਾਨ ਤੋਂ ਸਾਰੀਆਂ ਵਸਤਾਂ ਦੀ ਦਰਾਮਦ ’ਤੇ ਪਾਬੰਦੀ

ਨਵੀਂ ਦਿੱਲੀ/ਏ.ਟੀ.ਨਿਊਜ਼: ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵਣਜ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਦੇ ਅਨੁਸਾਰ ਭਾਰਤ ਨੇ ਪਾਕਿਸਤਾਨ ਤੋਂ ਸਾਰੀਆਂ ਵਸਤਾਂ ਦੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਰਾਮਗੀ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧ ਵਿੱਚ ਇੱਕ ਉਪਬੰਧ ਵਿਦੇਸ਼ੀ ਵਪਾਰ ਨੀਤੀ 2023 ਵਿੱਚ ਜੋੜਿਆ ਗਿਆ ਹੈ। 2 ਮਈ ਦੇ ਨੋਟੀਫਿਕੇਸ਼ਨ ਵਿੱਚ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਪਾਕਿਸਤਾਨ ਵਿੱਚ ਪੈਦਾ ਹੋਣ ਵਾਲੇ ਜਾਂ ਬਰਮਾਦ ਕੀਤੇ ਜਾਣ ਵਾਲੇ ਸਾਰੇ ਸਮਾਨ ਦੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਰਾਮਦ ਜਾਂ ਆਵਾਜਾਈ ’ਤੇ ਪਾਬੰਦੀ ਲਗਾਉਣ ਲਈ ਕਿਹਾ ਗਿਆ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਨੇ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਇਹ ਪਾਬੰਦੀ ਰਾਸ਼ਟਰੀ ਸੁਰੱਖਿਆ ਅਤੇ ਜਨਤਕ ਨੀਤੀ ਦੇ ਹਿੱਤ ਵਿੱਚ ਲਗਾਈ ਗਈ ਹੈ। ਇਸ ਪਾਬੰਦੀ ਦੇ ਕਿਸੇ ਵੀ ਅਪਵਾਦ ਲਈ ਭਾਰਤ ਸਰਕਾਰ ਦੀ ਪ੍ਰਵਾਨਗੀ ਦੀ ਲੋੜ ਹੋਵੇਗੀ।

Loading