ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਚੁੱਪ ਚੁਪੀਤੇ ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਯੋਜਨਾ ਨਾਕਾਮ 

ਚੰਡੀਗੜ੍ਹ, 6 ਮਈ : ਪੰਜਾਬ ਸਰਕਾਰ ਨੇ ਲੰਘੀ ਰਾਤ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵੱਲੋਂ ਚੁੱਪ ਚੁਪੀਤੇ ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਯੋਜਨਾ ਨਾਕਾਮ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਬੀਐੱਮਬੀ ਨੇ ਰਾਤ 11 ਵਜੇ ਡੈਮ ’ਤੇ ਤਾਇਨਾਤ ਹਰਿਆਣਾ ਦੇ ਸਟਾਫ ਉੱਤੇ ਦਬਾਅ ਬਣਾਉਣਾ ਸ਼ੁਰੂ ਕੀਤਾ ਸੀ ਤਾਂ ਜੋ ਹਰਿਆਣਾ ਲਈ ਵਾਧੂ ਪਾਣੀ ਛੱਡਿਆ ਜਾ ਸਕੇ। ਜਲ ਸਰੋਤ ਵਿਭਾਗ ਨੂੰ ਜਦੋਂ ਇਸ ਬਾਰੇ ਪਤਾ ਲੱਗਿਆ ਤਾਂ ਵਿਭਾਗ ਨੇ ਫੌਰੀ ਤਾਰ ਦਿੱਤੀ। ਤਾਰ ਵਿਚ ਸਰਕਾਰ ਨੇ ਬੀਬੀਐੱਮਬੀ ਨੂੰ ਕਿਹਾ ਕਿ ਭਾਖੜਾ ਨਹਿਰ ਦੇ ਕਈ ਜਗ੍ਹਾ ਤੋਂ ਕਿਨਾਰੇ ਟੁੱਟਣ ਦਾ ਖ਼ਤਰਾ ਹੈ ਜਿਸ ਕਰਕੇ ਪੰਜਾਬ ਸਰਕਾਰ ਨੂੰ ਬਿਨਾਂ ਦੱਸੇ ਇਸ ਨਹਿਰ ਵਿੱਚ ਪਾਣੀ ਨਾ ਛੱਡਿਆ ਜਾਵੇ। ਜੇਕਰ ਕੋਈ ਅਜਿਹੀ ਕੋਸ਼ਿਸ਼ ਕੀਤੀ ਤਾਂ ਨਹਿਰ ਦੇ ਪਾਣੀ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰਾ ਹੋ ਸਕਦਾ ਹੈ ਜਿਸ ਦੀ ਜ਼ਿੰਮੇਵਾਰੀ ਬੀਬੀਐੱਮਬੀ ਦੀ ਹੋਵੇਗੀ। ਉਸ ਮਗਰੋਂ ਬੀਬੀਐੱਮਬੀ ਨੇ ਹੱਥ ਪਿਛਾਂਹ ਖਿੱਚ ਲਏ। ਪੰਜਾਬ ਸਰਕਾਰ ਨੇ ਪਹਿਲਾਂ ਹੀ ਮੁਸਤੈਦੀ ਵਧਾਈ ਹੋਈ ਹੈ।

Loading