ਅਮਰੀਕਾ ’ਚ ਗ਼ੈਰ-ਕਾਨੂੰਨੀ ਪਰਵਾਸ ਦੀ ਸਹੂਲਤ ਦੇਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਟੈਮੀ ਬਰੂਸ

In ਅਮਰੀਕਾ
May 20, 2025
ਵਾਸ਼ਿੰਗਟਨ/ਏ.ਟੀ.ਨਿਊਜ਼: ਸੰਯੁਕਤ ਰਾਜ ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ਵਿੱਚ ਗ਼ੈਰਕਾਨੂੰਨੀ ਇਮੀਗ੍ਰੇਸ਼ਨ ਦੀ ਸਹੂਲਤ ਦੇਣ ਵਾਲੀਆਂ ਭਾਰਤੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਭਾਰਤ ਸਥਿਤ ਟਰੈਵਲ ਏਜੰਸੀਆਂ ਦੇ ਮਾਲਕਾਂ, ਅਧਿਕਾਰੀਆਂ ਅਤੇ ਸੀਨੀਅਰ ਅਧਿਕਾਰੀਆਂ ’ਤੇ ਵੀਜ਼ਾ ਪਾਬੰਦੀਆਂ ਲਗਾਉਣ ਲਈ ਕਦਮ ਚੁੱਕ ਰਿਹਾ ਹੈ ਜੋ ਜਾਣਬੁੱਝ ਕੇ ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਪਰਵਾਸ ਦੀ ਸਹੂਲਤ ਦਿੰਦੇ ਹਨ। ਅਮਰੀਕਾ ਨੇ ਕਿਹਾ ਹੈ ਕਿ ਇਹ ਏਜੰਸੀਆਂ ਗ਼ੈਰਕਾਨੂੰਨੀ ਢੰਗ ਨਾਲ ਭਾਰਤ ਤੋਂ ਕਈ ਨੌਜਵਾਨਾਂ ਨੂੰ ਅਮਰੀਕਾ ਭੇਜਦੀਆਂ ਸਨ ਤੇ ਉਨ੍ਹਾਂ ਤੋਂ ਮੋਟੀਆਂ ਰਕਮਾਂ ਵਸੂਲਦੀਆਂ ਸਨ ਤੇ ਇਸ ਦੇ ਇਵਜ਼ ਵਿੱਚ ਨੌਜਵਾਨਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਕੇ ਅਮਰੀਕਾ ਭੇਜਿਆ ਜਾਂਦਾ ਸੀ। ਵਿਦੇਸ਼ ਵਿਭਾਗ ਨੇ ਕਿਹਾ ਕਿ ਉਨ੍ਹਾਂ ਦੀ ਇਮੀਗ੍ਰੇਸ਼ਨ ਨੀਤੀ ਦਾ ਉਦੇਸ਼ ਨਾ ਸਿਰਫ਼ ਵਿਦੇਸ਼ੀ ਨਾਗਰਿਕਾਂ ਨੂੰ ਸੰਯੁਕਤ ਰਾਜ ਵਿੱਚ ਗ਼ੈਰਕਾਨੂੰਨੀ ਪਰਵਾਸ ਦੇ ਖ਼ਤਰਿਆਂ ਬਾਰੇ ਸੂਚਿਤ ਕਰਨਾ ਹੈ, ਸਗੋਂ ਗ਼ੈਰਕਾਨੂੰਨੀ ਇਮੀਗ੍ਰੇਸ਼ਨ ਦੇ ਸਾਧਨਾਂ ਸਮੇਤ ਸਾਡੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਜਵਾਬਦੇਹ ਬਣਾਉਣਾ ਹੈ।

Loading