
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਨਦੀਪ ਕੌਰ ਨੂੰ ਕਰਨਾਟਕ ਦੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਰਨਾਟਕ ਸਰਕਾਰ ਨੇ ਇੱਕ ਸਿੱਖ ਔਰਤ ਨੂੰ ਨੁਮਾਇੰਦਗੀ ਦਿੱਤੀ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਰਨਾਟਕ ਦੇ ਘੱਟ ਗਿਣਤੀ ਭਲਾਈ ਮੰਤਰੀ ਜਨਾਬ ਜ਼ਮੀਰ ਅਹਿਮਦ ਖਾਨ ਨੂੰ ਪੱਤਰ ਲਿਖ ਕੇ ਬਿਦਰ ਤੋਂ ਮਨਦੀਪ ਕੌਰ ਨੂੰ ਸੂਬੇ ਦੇ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਨਿਯੁਕਤ ਕਰਨ ’ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਰਨਾਟਕ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਮਨਦੀਪ ਕੌਰ ਦੀ ਇਹ ਨਿਯੁਕਤੀ ਔਰਤਾਂ ਅਤੇ ਘੱਟ ਗਿਣਤੀਆਂ ਲਈ ਸ਼ੁਭ ਸ਼ਗਨ ਹੈ। ਕਰਨਾਟਕ ਵਿੱਚ ਪਹਿਲੀ ਵਾਰ ਕਿਸੇ ਔਰਤ ਨੂੰ ਘੱਟ ਗਿਣਤੀ ਕਮਿਸ਼ਨ ਵਿੱਚ ਸ਼ਾਮਲ ਕੀਤਾ ਗਿਆ ਹੈ। ਬਾਬਾ ਬਲਬੀਰ ਸਿੰਘ ਨੇ ਮਨਦੀਪ ਕੌਰ ਨੂੰ ਮੈਂਬਰ ਬਣਨ ’ਤੇ ਵਧਾਈ ਦਿੱਤੀ ਹੈ।