ਬੀਜਿੰਗ/ਏ.ਟੀ.ਨਿਊਜ਼: ਦੁਨੀਆ ਭਰ ਦੇ ਦੇਸ਼ਾਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਚੀਨ ਵਿੱਚ ਵੀ ਭਿਆਨਕ ਗਰਮੀ ਪੈ ਰਹੀ ਹੈ। ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਪਿਛਲੇ ਦਿਨੀਂ ਤੇਜ਼ ਗਰਮੀ ਕਾਰਨ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ। ਬੀਜਿੰਗ ਮੌਸਮ ਵਿਗਿਆਨ ਆਬਜ਼ਰਵੇਟਰੀ ਨੇ ਇਹ ਜਾਣਕਾਰੀ ਦਿੱਤੀ।
ਸ਼ਹਿਰ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਪਿਛਲੇ ਦਿਨੀਂ ਦੁਪਹਿਰ 12 ਵਜੇ ਤੋਂ ਸ਼ਾਮ 6 ਵਜੇ ਦੇ ਵਿਚਕਾਰ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਇਸ ਗਰਮੀ ਦੌਰਾਨ ਬਾਹਰ ਜਾਣ ਤੋਂ ਬਚਣ ਅਤੇ ਜ਼ਿਆਦਾ ਦੇਰ ਤੱਕ ਧੁੱਪ ਵਿੱਚ ਨਾ ਰਹਿਣ ਦੀ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਚੀਨ ਵਿੱਚ ਯੇਲੋ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਪਿਛਲੇ ਦਿਨੀਂ ਦੁਪਹਿਰ 3:40 ਵਜੇ ਬੀਜਿੰਗ ਦੇ ਦੱਖਣੀ ਖੇਤਰ ਵਿੱਚ ਤਾਪਮਾਨ 38.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਗਰਮ ਦਿਨ ਸੀ।
![]()
