ਅਮਰੀਕਾ ਨਾਲ ਨਵੀਂ ਗੱਲਬਾਤ ਦੀ ਸੰਭਾਵਨਾ ਨੂੰ ਅਮਰੀਕੀ ਹਮਲੇ ਨੇ ਗੁੰਝਲਦਾਰ ਬਣਾਇਆ: ਇਰਾਨੀ ਡਿਪਲੋਮੈਟ

In ਮੁੱਖ ਖ਼ਬਰਾਂ
June 30, 2025

ਦੁਬਈ/ਏ.ਟੀ.ਨਿਊਜ਼:

ਇਰਾਨ ਦੇ ਚੋਟੀ ਦੇ ਡਿਪਲੋਮੈਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਪਰਮਾਣੂ ਪ੍ਰੋਗਰਾਮ ਬਾਰੇ ਸੰਯੁਕਤ ਰਾਜ ਅਮਰੀਕਾ ਨਾਲ ਨਵੀਂ ਗੱਲਬਾਤ ਦੀ ਸੰਭਾਵਨਾ ਨੂੰ ਅਮਰੀਕੀ ਹਮਲੇ ਨੇ ਗੁੰਝਲਦਾਰ ਬਣਾ ਦਿੱਤਾ ਹੈ। ਉਨ੍ਹਾਂ ਨੇ ਮੰਨਿਆ ਕਿ ਹਮਲੇ ਨਾਲ ਗੰਭੀਰ ਨੁਕਸਾਨ ਹੋਇਆ ਹੈ।
ਅਮਰੀਕਾ 2015 ਦੇ ਪ੍ਰਮਾਣੂ ਸਮਝੌਤੇ ਦਾ ਇੱਕ ਪੱਖ ਸੀ, ਜਿਸ ਵਿੱਚ ਇਰਾਨ ਨੇ ਪਾਬੰਦੀਆਂ ਤੋਂ ਰਾਹਤ ਅਤੇ ਹੋਰ ਲਾਭਾਂ ਦੇ ਬਦਲੇ ਆਪਣੇ ਯੂਰੇਨੀਅਮ ਸੋਧ ਪ੍ਰੋਗਰਾਮ ਨੂੰ ਸੀਮਤ ਕਰਨ ਲਈ ਸਹਿਮਤੀ ਦਿੱਤੀ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ ਇਕਪਾਸੜ ਤੌਰ ’ਤੇ ਅਮਰੀਕਾ ਨੂੰ ਬਾਹਰ ਕੱਢਣ ਤੋਂ ਬਾਅਦ ਉਹ ਸੌਦਾ ਟੁੱਟ ਗਿਆ। ਟਰੰਪ ਨੇ ਸੁਝਾਅ ਦਿੱਤਾ ਹੈ ਕਿ ਉਹ ਇਰਾਨ ਨਾਲ ਨਵੀ ਗੱਲਬਾਤ ਵਿੱਚ ਦਿਲਚਸਪੀ ਰੱਖਦੇ ਹਨ ਅਤੇ ਕਿਹਾ ਕਿ ਦੋਵੇਂ ਧਿਰਾਂ ਅਗਲੇ ਹਫਤੇ ਮਿਲਣਗੀਆਂ।
ੇ ਇਰਾਨੀ ਸਰਕਾਰੀ ਟੈਲੀਵਿਜ਼ਨ ’ਤੇ ਇੱਕ ਇੰਟਰਵਿਊ ਵਿੱਚ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਕਿਹਾ, ‘‘ਗੱਲਬਾਤ ਮੁੜ ਸ਼ੁਰੂ ਕਰਨ ਲਈ ਕੋਈ ਸਮਝੌਤਾ ਨਹੀਂ ਹੋਇਆ ਹੈ। ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ ਹੈ, ਕੋਈ ਵਾਅਦਾ ਨਹੀਂ ਕੀਤਾ ਗਿਆ ਹੈ ਅਤੇ ਅਸੀਂ ਗੱਲਬਾਤ ਦੁਬਾਰਾ ਸ਼ੁਰੂ ਕਰਨ ਬਾਰੇ ਗੱਲ ਵੀ ਨਹੀਂ ਕੀਤੀ ਹੈ।’’ ਅਰਾਗਚੀ ਨੇ ਕਿਹਾ ਕਿ ਅਮਰੀਕੀ ਫ਼ੌਜੀ ਦਖ਼ਲਅੰਦਾਜ਼ੀ ਦੇ ਫ਼ੈਸਲੇ ਨੇ ਇਰਾਨ ਦੇ ਪਰਮਾਣੂ ਪ੍ਰੋਗਰਾਮ ’ਤੇ ਗੱਲਬਾਤ ਨੂੰ ਹੋਰ ਗੁੰਝਲਦਾਰ ਅਤੇ ਵਧੇਰੇ ਮੁਸ਼ਕਿਲ ਬਣਾ ਦਿੱਤਾ ਹੈ।

Loading