ਚੰਡੀਗੜ੍ਹ : ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਅਕਾਲੀ ਆਗੂਆਂ ਦਾ ਆਖਣਾ ਹੈ ਕਿ ਸੁਖਬੀਰ ਬਾਦਲ ਨੂੰ ਪੁਲਿਸ ਨੇ ਉਸ ਸਮੇਂ ਹਿਰਾਸਤ ਵਿੱਚ ਲਿਆ, ਜਦੋਂ ਉਹ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਮੋਹਾਲੀ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੁਲਿਸ ਕਾਰਵਾਈ ਦਾ ਤਿੱਖਾ ਵਿਰੋਧ ਕੀਤਾ।
ਇਹ ਵੀ ਸੂਚਨਾ ਮਿਲੀ ਹੈ ਕਿ ਸੁਖਬੀਰ ਬਾਦਲ ਅੱਜ ਮਜੀਠੀਆ ਨੂੰ ਮਿਲਣ ਲਈ ਮੋਹਾਲੀ ਪਹੁੰਚ ਰਹੇ ਸਨ। ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਬੱਸ ਵਿੱਚ ਬਿਠਾ ਲਿਆ। ਉਨ੍ਹਾਂ ਨਾਲ ਅਕਾਲੀ ਆਗੂ ਬੰਟੀ ਰੋਮਾਣਾ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਮੇਤ ਹੋਰ ਆਗੂ ਹਾਜ਼ਰ ਸਨ।
ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਅੱਜ ਜਿਵੇਂ ਹੀ ਚੰਡੀਗੜ੍ਹ-ਮੋਹਾਲੀ ਸਰਹੱਦ ਨੇੜੇ ਪੁੱਜੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅੰਬ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਉਨ੍ਹਾਂ ਨੇ ਪੰਜਾਬੀਆਂ ਦੇ ਜਮਹੂਰੀ ਹੱਕਾਂ ਦਾ ਕਤਲ ਕਰਨ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ।
![]()
