ਪੰਜਾਬ ਨੂੰ ਐਲਾਨਿਆ ਆਫਤ ਪ੍ਰਭਾਵਿਤ ਸੂਬਾ

In ਮੁੱਖ ਖ਼ਬਰਾਂ
September 03, 2025

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ ਪੰਜਾਬ ’ਚ ਹੜ੍ਹਾਂ ਦੀ ਮਾਰ ਹੇਠ ਆਉਣ ਕਾਰਨ 4 ਲੱਖ ਏਕੜ ਦੇ ਕਰੀਬ ਫਸਲ ਪ੍ਰਭਾਵਿਤ ਹੋ ਚੁੱਕੀ ਅਤੇ ਸਾਢੇ ਤਿੰਨ ਲੱਖ ਤੋਂ ਵੱਧ ਲੋਕ ਅਸਰਅੰਦਾਜ਼ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੜ੍ਹਾਂ ਕਰਕੇ 30 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਹਾਲਾਂਕਿ ਸੂਬਾ ਸਰਕਾਰ ਵੱਲੋਂ 20 ਹਜ਼ਾਰ ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੌਜੂਦਾ ਸਮੇਂ 174 ਰਾਹਤ ਕੈਂਪ ਚਲਾਏ ਜਾ ਰਹੇ ਹਨ।

Loading