ਚੰਡੀਗੜ੍ਹ/ਏ.ਟੀ.ਨਿਊਜ਼: ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ’ਚ ਵੱਡੀ ਤਬਦੀਲੀ ਕੀਤੀ ਹੈ। ਇਸ ਦੇ ਮੱਦੇਨਜ਼ਰ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ।
ਯੂਨੀਵਰਸਿਟੀ ਹੁਣ ਵਾਈਸ ਚਾਂਸਲਰ ਦੀ ਅਗਵਾਈ ਵਾਲੇ ਇੱਕ ਬੋਰਡ ਆਫ਼ ਗਵਰਨਰਜ਼ ਵੱਲੋਂ ਕੰਟਰੋਲ ਕੀਤੀ ਜਾਵੇਗੀ। ਇਸ ਬੋਰਡ ’ਚ ਕੇਂਦਰ ਸਰਕਾਰ, ਯੂ. ਜੀ. ਸੀ. ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।
ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਹੁਣ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਨਹੀਂ ਹੋਣਗੀਆਂ ਅਤੇ ਨਾ ਹੀ ਗ੍ਰੈਜੂਏਟ ਵੋਟਰਾਂ ਲਈ ਨੁਮਾਇੰਦਗੀ ਹੋਵੇਗੀ। ਪਹਿਲਾਂ 91 ਮੈਂਬਰੀ ਸੈਨੇਟ ਅਤੇ 15 ਮੈਂਬਰੀ ਸਿੰਡੀਕੇਟ ਯੂਨੀਵਰਸਿਟੀ ਦੀਆਂ ਨੀਤੀਆਂ ਅਤੇ ਬਜਟ ਨਿਰਧਆਰਿਤ ਕਰਦੇ ਸਨ। ਇਹ ਸ਼ਕਤੀ ਹੁਣ ਇੱਕ ਨਵੇਂ ਚੁਣੇ ਗਏ ਬੋਰਡ ਨੂੰ ਤਬਦੀਲ ਕੀਤੀ ਜਾਵੇਗੀ।
![]()
