ਕੋਪਨਹੇਗਨ/ਏ.ਟੀ.ਨਿਊਜ਼: ਡੈਨਮਾਰਕ ਦੀ ਸਰਕਾਰ ਨੇ 15 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਲਈ ਸੋਸ਼ਲ ਮੀਡੀਆ ਤੱਕ ਪਹੁੰਚ ’ਤੇ ਪਾਬੰਦੀ ਲਗਾਉਣ ਲਈ ਇੱਕ ਰਾਜਨੀਤਿਕ ਸਮਝੌਤਾ ਕਰਨ ਦਾ ਐਲਾਨ ਕੀਤਾ।
ਡਿਜੀਟਲਾਈਜ਼ੇਸ਼ਨ ਮੰਤਰਾਲੇ ਦੀ ਅਗਵਾਈ ਹੇਠ ਇਹ ਕਦਮ ਸੋਸ਼ਲ ਮੀਡੀਆ ਤੱਕ ਪਹੁੰਚ ਲਈ ਉਮਰ ਸੀਮਾ ਨਿਰਧਾਰਤ ਕਰੇਗਾ। ਇਸ ਤਹਿਤ ਕੁਝ ਮਾਪਿਆਂ ਨੂੰ ਇੱਕ ਖਾਸ ਮੁਲਾਂਕਣ ਤੋਂ ਬਾਅਦ ਆਪਣੇ ਬੱਚਿਆਂ ਨੂੰ 13 ਸਾਲ ਦੀ ਉਮਰ ਤੋਂ ਸੋਸ਼ਲ ਮੀਡੀਆ ਤੱਕ ਪਹੁੰਚ ਕਰਨ ਲਈ ਸਹਿਮਤੀ ਦੇਣ ਦਾ ਅਧਿਕਾਰ ਹੋਵੇਗਾ।
ਸਰਕਾਰ ਦਾ ਇਹ ਕਦਮ ਛੋਟੇ ਬੱਚਿਆਂ ਵਿੱਚ ਸੋਸ਼ਲ ਮੀਡੀਆ ਦੀ ਵਧ ਰਹੀ ਵਰਤੋਂ ਨੂੰ ਦੂਰ ਕਰਨ ਲਈ ਯੂਰਪੀਅਨ ਸਰਕਾਰ ਵਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਕਦਮਾਂ ਵਿੱਚੋਂ ਇੱਕ ਹੋਵੇਗਾ।
ਇਸ ਸਬੰਧ ਵਿੱਚ ਆਸਟ੍ਰੇਲੀਆ ਨੇ ਸਭ ਤੋਂ ਪਹਿਲਾਂ ਪਾਬੰਦੀ ਲਾਈ ਸੀ ਜਿੱਥੇ ਸੰਸਦ ਨੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਹੁੰਚ ਲਈ ਘੱਟੋ ਘੱਟ ਉਮਰ 16 ਸਾਲ ਨਿਰਧਾਰਤ ਕੀਤੀ ਸੀ। ਉਨ੍ਹਾਂ ਛੋਟੀ ਉਮਰ ਦੇ ਬੱਚਿਆਂ ਲਈ ਕਈ ਪਲੇਟਫਾਰਮਾਂ ਦੀ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਸੀ ਤੇ ਨਿਯਮਾਂ ਦਾ ਉਲੰਘਣ ਕਰਨ ’ਤੇ 50 ਮਿਲੀਅਨ ਆਸਟ੍ਰੇਲਿਆਈ ਡਾਲਰ ਤੱਕ ਦਾ ਜੁਰਮਾਨਾ ਲਾਉਣ ਦਾ ਨਿਯਮ ਬਣਾ ਦਿੱਤਾ ਸੀ। ਯੂਰਪੀ ਸੰਘ ਦੇ ਪਹਿਲੇ ਦੇਸ਼ਾਂ ਵਿੱਚੋਂ ਇੱਕ ਹੋਣ ਦੇ ਨਾਤੇ ਡੈਨਮਾਰਕ ਹੁਣ ਸੋਸ਼ਲ ਮੀਡੀਆ ’ਤੇ ਉਮਰ ਸੀਮਾਵਾਂ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕ ਰਿਹਾ ਹੈ।
![]()
