ਅੰਮ੍ਰਿਤਸਰ/ਏ.ਟੀ.ਨਿਊਜ਼: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਪੂਰੀ ਕੈਬਨਿਟ ਨੇ ਅੰਮ੍ਰਿਤਸਰ ਵਿਖੇ ਸਿੰਘ ਸਾਹਿਬਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਗੇ ਮੰਗ ਰੱਖੀ। ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਭੁੱਲਰ ਦੀ ਫਾਈਲ ਪਈ ਹੈ, ਉਹ ਹੱਲ ਕਰ ਦਿਓ ਤੁਹਾਡਾ ਇੱਕ ਸਾਈਨ ਵੱਜਣਾ। ਉਨ੍ਹਾਂ ਨੇ ਬੰਦੀ ਸਿੰਘ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਫਾਈਲ ’ਤੇ ਸਾਈਨ ਕਰਨ ਦੀ ਅਪੀਲ ਕੀਤੀ ਤੇ ਨਾਲ ਹੀ ਗਰੀਬਾਂ ਨੂੰ ਗੱਲ ਲਗਾ ਕੇ ਉਨ੍ਹਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੀ ਨਸੀਹਤ ਵੀ ਦਿੱਤੀ।
![]()
