ਫ਼ਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਸਜਾਇਆ ਗਿਆ, ਜੋ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਇਸ ਤੋਂ ਪਹਿਲਾਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਆਖੰਡ ਪਾਠ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਸ਼ਹਾਦਤ ਬਾਰੇ ਸੰਗਤ ਨਾਲ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸਿੱਖੀ ਦੇ ਮਹਾਨ ਵਿਰਸੇ ਦੇ ਵਾਰਿਸ ਹੋਣ ਦਾ ਅਸੀਂ ਮਾਣ ਤਾਂ ਮਹਿਸੂਸ ਕਰਦੇ ਹਾਂ, ਪਰ ਉਸ ਵਿਰਸੇ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਆਪਣੇ ਯੋਗਦਾਨ ਨੂੰ ਵਿਸਾਰੀ ਬੈਠੇ ਹਾਂ।
ਗੁਰੂ ਦੀਆਂ ਲਾਡਲੀਆਂ ਫ਼ੌਜਾਂ ਦਾ ਮਹੱਲਾ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਠੰਢਾ ਬੁਰਜ, ਗੁਰਦੁਆਰਾ ਫ਼ਤਹਿਗੜ੍ਹ ਸਾਹਿਬ, ਨਿਸ਼ਾਨ ਕਿਲ੍ਹਾ (ਥੇਹ) ਬਾਬਾ ਬੰਦਾ ਸਿੰਘ ਬਹਾਦਰ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਕਾਲਜ ਦੇ ਖੁੱਲ੍ਹੇ ਮੈਦਾਨ ਵਿੱਚ ਵਾਜਿਆਂ- ਗਾਜਿਆਂ ਨਾਲ ਪਹੁੰਚਿਆ। ਇਸ ਵਿਸ਼ਾਲ ਕਾਫ਼ਲੇ ਵਿੱਚ ਹਾਥੀ, ਊਠ ਤੇ ਘੋੜੇ ਖਿੱਚ ਦਾ ਕੇਂਦਰ ਰਹੇ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫ਼ੌਜਾਂ ਨੇ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕੀਤਾ। ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ-ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਲੋਕ ਇਕੱਤਰ ਹੋਏ। ਨਿਹੰਗ ਸਿੰਘ ਘੋੜ ਸਵਾਰੀ ਦੇ ਜੌਹਰ ਦਿਖਾਏ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਗਤਕੇ ਦੇ ਜੌਹਰ ਵੀ ਵਿਖਾਏ ਗਏ। ਇਸ ਮੌਕੇ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵੱਲੋਂ ਦਲ ਪੰਥ ਸਮੇਤ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਗੁਰਮੇਲ ਸਿੰਘ ਕੈਨੇਡਾ, ਬਾਬਾ ਤਾਰਾ ਸਿੰਘ ਝਾੜ ਸਾਹਿਬ, ਬਾਬਾ ਗੁਰਨਾਮ ਸਿੰਘ ਖਾਪੜਖੇੜੀ, ਬਾਬਾ ਰਾਜਾ ਰਾਮ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਕ, ਬਾਬਾ ਮਨਮੋਹਨ ਸਿੰਘ ਬਾਰਨ, ਬਾਬਾ ਵੱਸਣ ਸਿੰਘ, ਬਾਬਾ ਬਘੇਲ ਸਿੰਘ, ਭਾਈ ਮਾਨ ਸਿੰਘ ਤਲਵੰਡੀ ਸਾਬੋ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ, ਬਾਬਾ ਪਿਆਰਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਰਣਜੋਧ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲਾ, ਭਾਈ ਸੁਖਜੀਤ ਸਿੰਘ ਕਨੱਈਆ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਦਵਿੰਦਰ ਸਿੰਘ ਮੋਇਆਂ ਦੀ ਮੰਡੀ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਸ਼ੇਰ ਸਿੰਘ ਜੱਸੀ ਬਾਗ਼, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਸੁਖਦੇਵ ਸਿੰਘ ਹਰਿਆਣਾ, ਬਾਬਾ ਸਤਨਾਮ ਸਿੰਘ ਖਡੂਰ ਸਾਹਿਬ ਬੁੱਢਾ ਦਲ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵ ਪ੍ਰਤਾਪ ਸਿੰਘ ਸਮਾਣਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਗੁਰਵਿੰਦਰ ਸਿੰਘ ਚੌਂਤਾ ਵਾਲੇ, ਬਾਬਾ ਗੋਰਾ ਸਿੰਘ ਕਪਾਲਮੋਚਨ, ਬਾਬਾ ਚਰਨ ਸਿੰਘ ਬਿਬਾਨਗੜ੍ਹ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਪਰਮਜੀਤ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗਗਨਦੀਪ ਸਿੰਘ, ਬਾਬਾ ਮਹਿਤਾਬ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ ਆਦਿ ਹਾਜ਼ਰ ਸਨ।
![]()
