ਪਾਕਿਸਤਾਨ ਵੱਲੋਂ ਸਰਬਜੀਤ ਕੌਰ ਨੂੰ ਭਾਰਤ ਭੇਜਣ ਦੀ ਤਿਆਰੀ

In ਮੁੱਖ ਖ਼ਬਰਾਂ
January 06, 2026

ਚੰਡੀਗੜ੍ਹ/ਏ.ਟੀ.ਨਿਊਜ਼: ਭਾਰਤ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੀ ਭਾਰਤੀ ਮਹਿਲਾ ਸਰਬਜੀਤ ਕੌਰ ਨੂੰ ਬੀਤੇ ਦਿਨੀਂ ਪਾਕਿਸਤਾਨ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਪਾਕਿਸਤਾਨ ਵੱਲੋਂ ਉਸ ਨੂੰ ਭਾਰਤ ਨੂੰ ਸੌਂਪਣ ਲਈ ਸਰਹੱਦ ’ਤੇ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਔਰਤ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਦੌਰਾਨ ਪਾਕਿਸਤਾਨ ਗਈ ਸੀ ਤੇ ਉਥੋਂ ਗਾਇਬ ਹੋ ਗਈ ਸੀ। ਇਸ ਤੋਂ ਬਾਅਦ ਸਰਬਜੀਤ ਕੌਰ ਨੇ ਪਾਕਿਸਤਾਨ ਵਿੱਚ ਇੱਕ ਵਿਅਕਤੀ ਨਾਲ ਨਿਕਾਹ ਕਰ ਲਿਆ ਸੀ। ਉਸ ਨੇ ਨਾਸਿਰ ਹੁਸੈਨ ਨਾਲ ਨਿਕਾਹ ਕਰਨ ਤੋਂ ਪਹਿਲਾਂ ਧਰਮ ਬਦਲ ਲਿਆ ਸੀ ਤੇ ਉਹ ਸਰਬਜੀਤ ਕੌਰ ਤੋਂ ਨੂਰ ਹੁਸੈਨ ਬਣ ਗਈ ਸੀ।
ਕਪੂਰਥਲਾ ਦੀ ਰਹਿਣ ਵਾਲੀ 52 ਸਾਲਾ ਸਰਬਜੀਤ 4 ਨਵੰਬਰ ਨੂੰ 1,900 ਤੋਂ ਵੱਧ ਸਿੱਖ ਸ਼ਰਧਾਲੂਆਂ ਨਾਲ ਵਾਹਗਾ-ਅਟਾਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਗਈ ਸੀ। ਇਹ ਜਥਾ 10 ਦਿਨਾਂ ਦੇ ਦੌਰੇ ਤੋਂ ਬਾਅਦ 13 ਨਵੰਬਰ ਨੂੰ ਭਾਰਤ ਪਰਤਿਆ ਸੀ, ਪਰ ਸਰਬਜੀਤ ਕੌਰ ਉਨ੍ਹਾਂ ਦੇ ਨਾਲ ਵਾਪਸ ਨਹੀਂ ਆਈ।
ਇਸ ਤੋਂ ਬਾਅਦ ਵਾਇਰਲ ਹੋਏ ਇੱਕ ਉਰਦੂ ਨਿਕਾਹਨਾਮੇ ਵਿੱਚ ਕਿਹਾ ਗਿਆ ਹੈ ਕਿ ਉਸ ਨੇ ਇਸਲਾਮ ਕਬੂਲ ਕਰਨ ਤੋਂ ਬਾਅਦ ਲਾਹੌਰ ਤੋਂ ਲਗਪਗ 56 ਕਿਲੋਮੀਟਰ ਦੂਰ ਸ਼ੇਖੂਪੁਰਾ ਦੇ ਰਹਿਣ ਵਾਲੇ ਨਾਸਿਰ ਹੁਸੈਨ ਨਾਲ ਵਿਆਹ ਕਰਵਾ ਲਿਆ।

ਸਰਬਜੀਤ ਵੱਲੋਂ ਭਾਰਤ ਆਉਣ ਤੋਂ ਇਨਕਾਰ
ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਨੇ ਭਾਰਤ ਆਉਣ ਤੋਂ ਇਨਕਾਰ ਕੀਤਾ ਹੈ।ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸਰਬਜੀਤ ਕੌਰ ਨੇ ਭਾਰਤ ਵਿੱਚ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ।

Loading