ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਅਮਰੀਕਾ ਵਿੱਚ ਕਾਨੂੰਨੀ ਢੰਗ ਨਾਲ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਤੇਜੀ ਨਾਲ ਘਟੀ ਹੈ। ਵਾਸ਼ਿੰਗਟਨ ਪੋਸਟ ਦੀ ਇੱਕ ਰਿਪੋਰਟ ਅਨੁਸਾਰ ਭਾਰਤ ਤੇ ਚੀਨ ਪ੍ਰਮੁੱਖ ਦੇਸ਼ ਹਨ ਜਿਨ੍ਹਾਂ ਦੇ ਨਾਗਰਿਕਾਂ ਨੂੰ ਟਰੰਪ ਪ੍ਰਸ਼ਾਸਨ ਦੀਆਂ ਸਖ਼ਤ ਨੀਤੀਆਂ ਕਾਰਨ ਘੱਟ ਵੀਜ਼ੇ ਜਾਰੀ ਕੀਤੇ ਗਏ ਹਨ। ਵਿਦੇਸ਼ ਵਿਭਾਗ ਅਨੁਸਾਰ ਜਨਵਰੀ ਤੋਂ ਅਗਸਤ 2025 ਤੱਕ 2024 ਦੇ ਇਸੇ ਸਮਂੇ ਦੇ ਮੁਕਾਬਲੇ ਤਕਰੀਬਨ 2,50,000 ਘੱਟ ਵੀਜ਼ੇ ਜਾਰੀ ਕੀਤੇ ਗਏ ਹਨ। ਰਿਪੋਰਟ ਅਨੁਸਾਰ ਮਾਰਚ ਦੇ ਸ਼ੁਰੂ ਵਿੱਚ ਸਰਕਾਰੀ ਤੌਰ ’ਤੇ ਜਾਰੀ ਅੰਕੜਿਆਂ ਅਨੁਸਾਰ ਸਮੁੱਚੇ ਤੌਰ ’ਤੇ 11 ਫ਼ੀਸਦੀ ਸਥਾਈ (ਪੀ ਆਰ) ਤੇ ਆਰਜ਼ੀ ਵੀਜ਼ੇ ਘੱਟ ਜਾਰੀ ਕੀਤੇ ਗਏ ਹਨ। ਜਿਨ੍ਹਾਂ ਲੋਕਾਂ ਨੂੰ ਵੀਜ਼ੇ ਜਾਰੀ ਕਰਨ ਤੋਂ ਨਾਂਹ ਕੀਤੀ ਗਈ ਹੈ, ਉਨ੍ਹਾਂ ਵਿੱਚ ਵਿਦਿਆਰਥੀ, ਵਰਕਰ, ਅਮਰੀਕੀ ਸ਼ਹਿਰੀਆਂ ਤੇ ਕਾਨੂੰਨੀ ਵਾਸੀਆਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹਨ। ਉਕਤ ਸਮੇਂ ਦੌਰਾਨ ਟੂਰਿਸਟ ਵੀਜ਼ੇ ਵੀ ਘੱਟ ਜਾਰੀ ਕੀਤੇ ਹਨ। ਰਿਪੋਰਟ ਅਨੁਸਾਰ ਭਾਰਤ ਤੇ ਚੀਨ ਦੇ ਤਕਰੀਬਨ 84 ਹਜ਼ਾਰ ਨਾਗਰਿਕਾਂ ਨੂੰ ਘੱਟ ਵੀਜ਼ੇ ਜਾਰੀ ਕੀਤੇ ਗਏ ਹਨ। 2025 ਦੇ ਪਹਿਲੇ 8 ਮਹੀਨਿਆਂ ਦੌਰਾਨ ਕੌਮਾਂਤਰੀ ਵਿਦਿਆਰਥੀਆਂ ਨੂੰ 30 ਫ਼ੀਸਦੀ ਘੱਟ ਵੀਜ਼ੇ ਜਾਰੀ ਕੀਤੇ ਗਏ ਹਨ।
![]()
