ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

In ਪੰਜਾਬ
April 27, 2026

ਲੁਧਿਆਣਾ/ਏ.ਟੀ.ਨਿਊਜ਼: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਗੇ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ’ਤੇ ਲੱਗਿਆ ਐੱਨਐੱਸਏ ਖ਼ਤਮ ਹੋ ਚੁੱਕਾ ਹੈ ਅਤੇ ਜੇ ਕੋਈ ਅਪਰਾਧ ਬਣਦਾ ਹੈ, ਤਾਂ ਪੰਜਾਬ ਵਿਚ ਮਾਮਲਾ ਚਲਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਰਾਜੀਵ ਲਵਲੀ, ਸੰਦੀਪ ਸਿੰਘ ਰੁਪਾਲੋਂ ਤੇ ਗੁਰਪ੍ਰੀਤ ਸਿੰਘ ਸੋਨੂੰ, ਵਕੀਲ ਇੰਦਰਜੀਤ ਸਿੰਘ, ਗੁਰਦੀਪ ਸਿੰਘ ਪ੍ਰਿੰਸ, ਹਰਪਾਲ ਸਿੰਘ ਕੋਹਲੀ, ਮਨਜੀਤ ਸਿੰਘ ਬੱਲ, ਬਾਬਾ ਦਰਸ਼ਨ ਸਿੰਘ ਪੰਚ, ਪਰਗਟ ਸਿੰਘ, ਰਿੰਕੂ ਰਾਠੌਰ, ਮਧੂ ਸੂਦਨ, ਅਵਤਾਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਜ਼ੋਰਾ ਸਿੰਘ, ਮਨਮੋਹਨ ਸਿੰਘ, ਜਸਰਾਜ ਸਿੰਘ, ਜਸਵੀਰ ਸਿੰਘ, ਅਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਗੁਰਚਰਨ ਸਿੰਘ ਚੌਹਾਨ, ਸ਼ੁਭ ਸ਼ਰਮਾ, ਹਰਮੀਤ ਸਿੰਘ, ਦਾਨ ਸਿੰਘ ਵੀ ਹਾਜ਼ਰ ਸਨ।

Loading