ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਲਿਆ ਹਿਰਾਸਤ ਵਿੱਚ
ਅੰਮ੍ਰਿਤਸਰ/ਚੰਡੀਗੜ੍ਹ/ਏ.ਟੀ.ਨਿਊਜ਼ :ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਮੁਹਾਲੀ ਲੈ ਗਈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬਿਕਰਮ ਮਜੀਠੀਆ […]
ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਸਿਆਸੀ ਪਾਰਟੀਆਂ : ਜਥੇਦਾਰ ਗੜਗੱਜ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਕੋਈ ਬਸਤੀ ਨਹੀਂ ਹੈ ਅਤੇ ਸਿਆਸੀ ਜਮਾਤ ਨੂੰ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰਾਂ ਦੇ ਨਾਂ ’ਤੇ ਵੱਸਦਾ ਹੈ ਤੇ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ […]
ਇਰਾਨ-ਇਜ਼ਰਾਇਲ ’ਚ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ: ਐਡਵੋਕੇਟ ਧਾਮੀ
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਇਰਾਨ ਅਤੇ ਇਜ਼ਰਾਇਲ ਵਿੱਚ ਚੱਲ ਰਹੀ ਆਪਸੀ ਜੰਗ ਵਾਲੇ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ […]
ਸ੍ਰੀ ਅਕਾਲ ਤਖ਼ਤ ਸਾਹਿਬ ਅਕਾਲ ਪੁਰਖ ਦਾ ਤਖ਼ਤ : ਜਥੇਦਾਰ ਗੜਗੱਜ
ਅੰਮ੍ਰਿਤਸਰ/ਏ.ਟੀ.ਨਿਊਜ਼:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਇਸ ਲਈ ਕੀਤੀ ਕਿ ਰਾਜਨੀਤੀ ਧਰਮ ਦੇ ਮੁਤਾਬਕ ਹੋਵੇ, […]