ਆਰ.ਪੀ. ਸਿੰਘ ਦੀ ਅਪੀਲ: ਪ੍ਰੋਫ਼ੈਸਰ ਭੁੱਲਰ ਦੀ ਰਿਹਾਈ ਦੀ ਮੰਗ
ਦਿੱਲੀ/ਏ.ਟੀ.ਨਿਊਜ਼: ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਹਮਦਰਦੀ ਭਰੀ ਰਿਹਾਈ ਲਈ ਅਪੀਲ ਕੀਤੀ ਹੈ। ਆਰ.ਪੀ. ਸਿੰਘ ਨੇ ਟਵੀਟ ਰਾਹੀਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਇਹ ਮੰਗ ਮਾਨਵਤਾਵਾਦੀ ਆਧਾਰ ’ਤੇ ਰੱਖੀ। ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹਨ […]
ਤਖ਼ਤ ਕੇਸਗੜ੍ਹ ਸਾਹਿਬ ਨੂੰ ਆਉਣ ਵਾਲੇ ਮੁੱਖ ਰਸਤੇ ਨੂੰ ਪਹਿਲਾਂ ਵਾਂਗ ਸੰਗਤ ਲਈ ਖੋਲ੍ਹੇ ਸਰਕਾਰ : ਜਥੇਦਾਰ ਗੜਗੱਜ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਵੱਲੋਂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਤੋਂ ਪਹਿਲਾਂ ਤਖ਼ਤ ਸਾਹਿਬ ਨੂੰ ਆਉਣ ਵਾਲੇ ਮੁੱਖ ਰਸਤੇ ਨੂੰ ਵਿਰਾਸਤੀ ਮਾਰਗ ਬਣਾਉਣ ਦੇ ਨਾਮ ’ਤੇ ਪੁੱਟਣ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ […]
ਧਾਰਮਿਕ ਕੰਮਾਂ ਵਿੱਚ ਸਰਕਾਰ ਨੂੰ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀੇ: ਧਾਮੀ
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਤਖ਼ਤ ਕੇਸਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਾਰਮਿਕ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ […]
ਉੱਤਰੀ ਕੋਰੀਆ ਨੇ ਕੀਤਾ ਨਵੀਂ ਇੰਟਰਕੌਂਟੀਨੈਂਟਲ ਮਿਜ਼ਾਈਲ ਦਾ ਪ੍ਰਦਰਸ਼ਨ
ਸਿਓਲ/ਏ.ਟੀ.ਨਿਊਜ਼: ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਵਿਦੇਸ਼ੀ ਨੇਤਾਵਾਂ ਦੀ ਸ਼ਮੂਲੀਅਤ ਵਾਲੀ ਇੱਕ ਵਿਸ਼ਾਲ ਫ਼ੌਜੀ ਪਰੇਡ ’ਚ ਆਪਣੀ ਪ੍ਰਮਾਣੂ-ਹਥਿਆਰਬੰਦ ਫ਼ੌਜ ਦੇ ਸਭ ਤੋਂ ਸ਼ਕਤੀਸ਼ਾਲੀ ਹਥਿਆਰਾਂ, ਜਿਨ੍ਹਾਂ ਵਿਚ ਇਕ ਨਵੀਂ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ ਵੀ ਸ਼ਾਮਲ ਹੈ, ਦਾ ਪ੍ਰਦਰਸ਼ਨ ਕੀਤਾ। ਉੱਤਰੀ ਕੋਰੀਆ ਆਉਣ ਵਾਲੇ ਦਿਨਾਂ ਵਿੱਚ ਮਿਜ਼ਾਈਲ ਦਾ ਪ੍ਰੀਖਣ ਕਰਨ ਦੀ ਤਿਆਰੀ ਕਰ ਰਿਹਾ ਹੈ।ਸੱਤਾਧਾਰੀ […]
ਚੀਨ ਵੱਲੋਂ ਅਣਅਧਿਕਾਰਤ ਇਸਾਈ ਸਭਾਵਾਂ ਵਿਰੁੱਧ ਕਾਰਵਾਈ ਸ਼ੁਰੂ
ਬੀਜਿੰਗ/ਏ.ਟੀ.ਨਿਊਜ਼: ਚੀਨੀ ਕਮਿਊਨਿਸਟ ਅਧਿਕਾਰੀਆਂ ਨੇ ਦੇਸ਼ ਦੀਆਂ ਸਭ ਤੋਂ ਵੱਡੀਆਂ ਅਣਅਧਿਕਾਰਤ ਇਸਾਈ ਧਰਮ ਸਭਾਵਾਂ ਵਿਚੋਂ ਇੱਕ ਜ਼ਿਆਨ ਚਰਚ ਵਿਰੁੱਧ ਇੱਕ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਇਸ ਕਾਰਵਾਈ ਤਹਿਤ ਕਈ ਸੂਬਿਆਂ ਵਿੱਚ 30 ਤੋਂ ਵੱਧ ਪਾਦਰੀ ਅਤੇ ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ ਜਾਂ ਗਾਇਬ ਹੋ ਗਏ ਹਨ, ਜਿਸ ਕਾਰਨ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਰਕੁੰਨਾਂ ਅਤੇ ਪ੍ਰਮੁੱਖ ਅਮਰੀਕੀ […]