Eknath Shinde ਨੇ ਅਸਤੀਫਾ ਦਿੱਤਾ, ਰਾਜਪਾਲ ਨੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ

In ਮੁੱਖ ਖ਼ਬਰਾਂ
November 26, 2024
ਬਈ, 26 ਨਵੰਬਰ: ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਇੱਥੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪਣਾ ਅਸਤੀਫ਼ਾ ਸੌਂਪ ਦਿੱਤਾ। ਇਸ ਦੌਰਾਨ ਰਾਜਪਾਲ ਨੇ ਸ਼ਿੰਦੇ ਨੂੰ ਨਵੇਂ ਮੁੱਖ ਮੰਤਰੀ ਵੱਲੋਂ ਸਹੁੰ ਚੁੱਕਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ, ਕਿਉਂਕਿ ਸੱਤਾਧਾਰੀ ਮਹਾਯੁਤੀ ਗੱਠਜੋੜ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਇਸ ਅਹੁਦੇ ਲਈ ਕੌਣ ਚੁਣਿਆ ਜਾਵੇਗਾ ਇਸ ਬਾਰੇ ਉਲਝਣਤਾਣੀ ਜਾਰੀ ਹੈ। ਇਸ ਮੌਕੇ ਸ਼ਿੰਦੇ ਦੇ ਨਾਲ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਵੀ ਰਾਜ ਭਵਨ ਗਏ ਸਨ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ। ਏਕਨਾਥ ਸ਼ਿੰਦੇ ਦੇ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਦੀਪਕ ਕੇਸਰਕਰ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਮੁੱਖ ਮੰਤਰੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਰਾਜਪਾਲ ਨੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਕੇਸਰਕਰ ਨੇ ਕਿਹਾ ਕਿ ਨਵੀਂ ਸਰਕਾਰ ਜਲਦੀ ਤੋਂ ਜਲਦੀ ਸਹੁੰ ਚੁੱਕੇਗੀ। ਬੀਜੇਪੀ, ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਅਤੇ ਅਜੀਤ ਪਵਾਰ ਦੀ ਐਨਸੀਪੀ ਦੇ ਮਹਾਯੁਤੀ ਗਠਜੋੜ ਦੇ ਵੱਲੋਂ 230 ਸੀਟਾਂ ਜਿੱਤਣ ਦੇ ਬਾਵਜੂਦ ਸੱਤਾਧਾਰੀ ਗਠਜੋੜ ਦੇ ਨੇਤਾਵਾਂ ਨੂੰ ਹੁਣ ਤੱਕ ਇਸ ਗੱਲ ’ਤੇ ਸਹਿਮਤੀ ਨਹੀਂ ਮਿਲੀ ਕਿ ਅਗਲਾ ਮੁੱਖ ਮੰਤਰੀ ਕੌਣ ਹੋਣਾ ਚਾਹੀਦਾ ਹੈ। ਇਸ ਬਾਰੇ ਪੁੱਛੇ ਜਾਣ ’ਤੇ ਕੇਸਰਕਰ ਨੇ ਕਿਹਾ ਕਿ ਹਰ ਸਿਆਸੀ ਵਰਕਰ ਚਾਹੁੰਦਾ ਹੈ ਕਿ ਮੁੱਖ ਮੰਤਰੀ ਉਸ ਦੀ ਪਾਰਟੀ ਦਾ ਹੋਵੇ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੋ ਵੀ ਫੈਸਲਾ ਲੈਣਗੇ, ਉਹ ਸਾਨੂੰ ਸਾਰਿਆਂ ਨੂੰ ਸਵੀਕਾਰ ਹੋਵੇਗਾ।

Loading