Lawrence Bishnoi ਗੈਂਗ ਦੇ ਦੋ ਸਾਥੀ ਕਾਬੂ

In ਮੁੱਖ ਖ਼ਬਰਾਂ
November 27, 2024
ਚੰਡੀਗੜ੍ਹ/ਜਲੰਧਰ , 27 ਨਵੰਬਰ : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਜਲੰਧਰ ਵਿੱਚ ਵੱਡੀ ਕਾਰਵਾਈ ਕਰਦਿਆਂ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਇਸ ਮੌਕੇ ਗੋਲੀਬਾਰੀ ਦੀ ਘਟਨਾ ਵੀ ਸਾਹਮਣੇ ਆਈ ਹੈ। ਇਸ ਸਬੰਧੀ ਪੰਜਾਬੀ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਪੁਲੀਸ ਵੱਲੋਂ ਸ਼ੱਕੀਆਂ ਦਾ ਪਿੱਛਾ ਕਰਨ ਦੌਰਾਨ ਉਨ੍ਹਾਂ ਨੇ ਪੁਲੀਸ ’ਤੇ ਗੋਲੀਬਾਰੀ ਕੀਤੀ। ਜਿਸ ਦੌਰਾਨ ਪੁਲੀਸ ਅਧਿਕਾਰੀਆਂ ਵੱਲੋਂ ਜਵਾਬੀ ਕਾਰਵਾਈ ਵਿਚ ਗੋਲੀ ਚਲਾਉਂਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Loading