ਹਰਜਿੰਦਰ ਸਿੰਘ ਧਾਮੀ ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਗੁਰਬਾਣੀ ਦੀ ਰਚਨਾ ਕਰਦਿਆਂ ਅਮੁੱਲ ਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ। ਗੁਰੂ ਪਾਤਸ਼ਾਹ ਦੀ ਪਾਵਨ ਬਾਣੀ ਮਨੁੱਖ ਮਾਤਰ ਲਈ ਸੁੱਖਾਂ ਦਾ ਖ਼ਜ਼ਾਨਾ ਤੇ ਆਤਮਿਕ ਆਨੰਦ ਪ੍ਰਦਾਨ ਕਰਨ ਵਾਲੀ ਹੈ। ਇਸ ਵਿਚ ਮਨੁੱਖ ਮਾਤਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਸ੍ਰੀ ਗੁਰੂ ਰਾਮਦਾਸ ਦੇ ਉਪਦੇਸ਼ […]
ਆਧੁਨਿਕ ਸਿਹਤ ਵਿਗਿਆਨ ਅਤੇ ਤਕਨੀਕ ਨੇ ਮਨੁੱਖੀ ਜ਼ਿੰਦਗੀ ਨੂੰ ਬਚਾਉਣ ਅਤੇ ਲੰਮੇਰਾ ਕਰਨ ਵਿੱਚ ਕਾਬਿਲ-ਏ-ਤਾਰੀਫ਼ ਯੋਗਦਾਨ ਦਿੱਤਾ ਹੈ। ਇਸ ਵਿੱਚ ਸਭ ਤੋਂ ਕੇਂਦਰੀ ਭੂਮਿਕਾ “ਜਾਨ ਬਚਾਉਣ ਵਾਲੀਆਂ ਦਵਾਈਆਂ” (life-saving drugs) ਦੀ ਹੈ। ਇਹ ਦਵਾਈਆਂ ਉਹਨਾਂ ਮਰੀਜ਼ਾਂ ਲਈ ਆਖ਼ਰੀ ਉਮੀਦ ਹੁੰਦੀਆਂ ਹਨ ਜਿਨ੍ਹਾਂ ਦੀ ਜ਼ਿੰਦਗੀ ਸੰਕਟ ਵਿੱਚ ਪਈ ਹੋਵੇ ਜਿਵੇਂ ਕਿ ਕੈਂਸਰ, ਦਿਲ ਦੀ ਬੀਮਾਰੀ, ਸਟ੍ਰੋਕ, […]
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਸੜਕ ਹਾਦਸੇ ਕਰਨ ਵਾਲੇ ਟਰੱਕ ਡਰਾਇਵਰਾਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਹੁਣ ਅਮਰੀਕੀ ਪ੍ਰਸ਼ਾਸਨ ਵੱਲੋਂ ਸੜਕ ਹਾਦਸਿਆਂ ਦੇ ਪੁਰਾਣੇ ਮਾਮਲਿਆਂ ਨੂੰ ਵੀ ਜਾਂਚ ਵਿੱਚ ਸ਼ਾਮਲ ਕਰਕੇ ਇਹਨਾਂ ਮਾਮਲਿਆਂ ਨਾਲ ਸਬੰਧਿਤ ਟਰੱਕ ਡਰਾਇਵਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਜਿਹੜੇ ਦੋਸ਼ੀ ਟਰੱਕ ਡਰਾਇਵਰ ਗ਼ੈਰ ਕਾਨੂੰਨੀ ਪਰਵਾਸੀ ਹਨ, ਉਹਨਾਂ ਨੂੰ ਵਾਪਸ ਉਹਨਾਂ […]
ਡੇਅਟਨ/ਏ.ਟੀ.ਨਿਊਜ਼ : ਗੁਰਦੁਆਰਾ ਸਿੱਖ ਸੁਸਾਇਟੀ ਆਫ ਡੇਅਟਨ ਦੇ ਗੁਰੂ ਘਰ ਵਿਖੇ ਬੀਤੇ ਦਿਨ ਨੌਜੁਆਨ ਸਭਾ ਵੱਲੋਂ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੂਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਪਹਿਲਾਂ ਬੱਚਿਆਂ ਵੱਲੋਂ ਤੇ ਫਿਰ ਗੁਰੂ ਘਰ ਦੇ ਜਥੇ ਭਾਈ ਪ੍ਰੇਮ ਸਿੰਘ ਤੇ ਭਾਈ ਹੇਮ ਸਿੰਘ […]
ਵਾਸ਼ਿੰਗਟਨ/ਏ.ਟੀ.ਨਿਊਜ਼ : ਬੀਤੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫ਼ਾਰਮ ਟਰੂਥ ਸੋਸ਼ਲ ’ਤੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਸੀ ਕਿ ਉਹ ਸੰਯੁਕਤ ਰਾਜ ਤੋਂ ਬਾਹਰ ਬਣੀਆਂ ਹਰ ਤਰ੍ਹਾਂ ਦੀਆਂ ਫ਼ਿਲਮਾਂ ’ਤੇ 100 ਫ਼ੀਸਦੀ ਟੈਰਿਫ਼ ਲਗਾਉਣਗੇ। ਇਸ ਨਾਲ ਨਾ ਸਿਰਫ਼ ਹਾਲੀਵੁੱਡ ਨੂੰ ਝਟਕਾ ਲੱਗੇਗਾ, ਸਗੋਂ ਭਾਰਤੀ ਬਾਲੀਵੁੱਡ ਵਰਗੇ ਉਦਯੋਗਾਂ ਨੂੰ ਵੀ ਨੁਕਸਾਨ ਹੋਣ […]
ਮਿਲਾਨ/ਏ.ਟੀ.ਨਿਊਜ਼: ਪੁਰਤਗਾਲ ਸਰਕਾਰ ਇੱਥੇ ਰਹਿ ਰਹੇ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ 14,000 ਦੇ ਕਰੀਬ ਭਾਰਤੀ ਕਾਮੇ ਵੀ ਸ਼ਾਮਲ ਹਨ। ਵੱਖ-ਵੱਖ ਦੇਸ਼ਾਂ ਤੋਂ ਆ ਕੇ ਪੁਰਤਗਾਲ ਵਿੱਚ ਰਹਿ ਰਹੇ ਵਿਦੇਸ਼ੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। 2 ਮਹੀਨੇ ਪਹਿਲਾਂ ਬਣੀ ਸਰਕਾਰ ਇਮੀਗ੍ਰੇਸ਼ਨ ਵਿਰੋਧੀ ਨੀਤੀਆਂ ਅਪਣਾ ਕੇ ਵਿਦੇਸ਼ੀਆਂ ਨੂੰ […]
ਲੰਡਨ/ਏ.ਟੀ.ਨਿਊਜ਼ : ਯੂ. ਕੇ. ’ਚ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਨੂੰ ਕੰਮ ਪ੍ਰਾਪਤ ਕਰਨ ਲਈ ਇੱਕ ਲਾਜ਼ਮੀ ਡਿਜੀਟਲ ਪਛਾਣ ਪੱਤਰ ਪੇਸ਼ ਕਰਨਾ ਜ਼ਰੂਰੀ ਹੋਵੇਗਾ। ਬ੍ਰਿਟਿਸ਼ ਸਰਕਾਰ ਨੇ ਪਿਛਲੇ ਦਿਨੀਂ ਇਸ ਦਾ ਐਲਾਨ ਕੀਤਾ।ਸਰਕਾਰ ਨੇ ਕਿਹਾ ਕਿ ਇਹ ਯੋਜਨਾ ਲੋਕਾਂ ਲਈ ਗੈਰ-ਰਸਮੀ ਅਰਥਵਿਵਸਥਾ ’ਚ ਕੰਮ ਕਰਨਾ ਔਖਾ ਬਣਾ ਦੇਵੇਗੀ, ਜਿਸ ਨਾਲ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਘਟਾਉਣ ’ਚ ਮਦਦ […]
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਇਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਵਾਈਟ ਹਾਊਸ ਵਿੱਚ ਪਿਛਲੇ ਦਿਨੀਂ ਮੀਟਿੰਗ ਕੀਤੀ ਸੀ, ਜਿੱਥੇ ਉਨ੍ਹਾਂ ਨੇ ਗ਼ਾਜ਼ਾ ਵਿੱਚ ਜੰਗ ਖਤਮ ਕਰਨ ਲਈ 20-ਨੁਕਤੀ ਅਮਰੀਕੀ ਯੋਜਨਾ ਨੂੰ ਐਲਾਨਿਆ ਸੀ। ਨੇਤਨਯਾਹੂ ਨੇ ਇਸ ਯੋਜਨਾ ਨੂੰ ਪੂਰੀ ਤਰ੍ਹਾਂ ਸਮਰਥਨ ਦਿੱਤਾ ਹੈ। ਟਰੰਪ ਨੇ ਕਿਹਾ ਕਿ ਉਹ ‘ਬਹੁਤ ਨੇੜੇ’ ਹਨ ਅਤੇ ਜੇਕਰ […]
ਤਹਿਰਾਨ/ਏ.ਟੀ.ਨਿਊਜ਼: ਸੰਯੁਕਤ ਰਾਸ਼ਟਰ ਨੇ ਇਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਉਸ ’ਤੇ ਮੁੜ ਪਾਬੰਦੀਆਂ ਲਗਾ ਦਿੱਤੀਆਂ, ਜਿਸ ਤੋਂ ਬਾਅਦ ਪਹਿਲਾਂ ਹੀ ਮੁਸ਼ਕਿਲਾਂ ਨਾਲ ਜੂਝ ਰਹੇ ਦੇਸ਼ ਦੇ ਲੋਕਾਂ ਦੀਆਂ ਭਵਿੱਖ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ।ਸੰਯੁਕਤ ਰਾਸ਼ਟਰ ’ਚ ਆਖਰੀ ਸਮੇਂ ’ਚ ਕੂਟਨੀਤਕ ਕੋਸ਼ਿਸ਼ਾਂ ਅਸਫਲ ਹੋਣ ਤੋਂ ਬਾਅਦ ਇਰਾਨ ’ਤੇ ਪਾਬੰਦੀਆਂ ਲਾਗੂ ਹੋ ਗਈਆਂ। […]
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਉੱਤਰੀ ਕੈਰੋਲੀਨਾ ਦੀ ਇੱਕ ਬਾਰ ਵਿੱਚ ਕਿਸ਼ਤੀ ਰਾਹੀਂ ਆਏ ਇੱਕ ਸਾਬਕਾ ਫ਼ੌਜੀ ਨੇ ਗੋਲੀਬਾਰੀ ਕਰਕੇ 3 ਜਣਿਆਂ ਦੀ ਹੱਤਿਆ ਕਰ ਦਿੱਤੀ ਤੇ 8 ਹੋਰ ਜ਼ਖਮੀ ਹੋ ਗਏ। ਸਾਊਥਪੋਰਟ ਵਿੱਚ ਅਮਰੀਕਨ ਫ਼ਿਸ਼ ਕੰਪਨੀ ਦੇ ਆਊਟ ਡੋਰ ਡੈੱਕ ’ਤੇ ਲੋਕ ਖੁਸ਼ਗਵਾਰ ਮੌਸਮ ਤੇ ਸੰਗੀਤ ਦਾ ਆਨੰਦ ਲੈ ਰਹੇ ਸਨ ਜਦੋਂ ਅਚਾਨਕ ਗੋਲੀਬਾਰੀ […]