Punjab Bypolls : ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 1 ਵਜੇ ਤੱਕ 36.46 ਫੀਸਦ ਪੋਲਿੰਗ

In ਮੁੱਖ ਖ਼ਬਰਾਂ
November 20, 2024
ਚੰਡੀਗੜ੍ਹ, 20 ਨਵੰਬਰ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਅਮਲ ਸ਼ੁਰੂ ਹੋ ਚੁੱਕਿਆ ਹੈ। ਸ਼ੁਰੂਆਤੀ ਦੌਰ ਵਿੱਚ ਜਿਆਦਾਤਰ ਥਾਵਾਂ ਤੇ ਵੋਟਰਾਂ ਵਿੱਚ ਵਧੇਰੇ ਉਤਸ਼ਾਹ ਦਿਖਾਈ ਦੇ ਰਿਹਾ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਦੌਰਾਨ ਦੁਪਿਹਰ 1 ਵਜੇ ਤੱਕ 36.46 ਫੀਸਦ ਵੋਟਿੰਗ ਹੋਈ ਹੈ। ਇਸ ਵਿੱਚ ਗਿੱਦੜਬਾਹਾ ਵਿੱਚ ਸਭ ਤੋਂ ਵੱਧ 50.09 ਫੀਸਦ, ਡੇਰਾ ਬਾਬਾ ਨਾਨਕ ਵਿੱਚ 39.4 ਫੀਸਦ, ਬਰਨਾਲਾ ਵਿੱਚ 28.1 ਫੀਸਦ ਅਤੇ ਚੱਬੇਵਾਲ ਵਿੱਚ 27.95 ਫੀਸਦ ਵੋਟਿੰਗ ਹੋਈ ਹੈ। ਸਵੇਰ 11:00 ਵਜੇ: ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਡੇਰਾ ਪਠਾਣਾ ਵਿਚ ਕਥਿਤ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸੀ ਦੇ ਸਮਰਥਕਾਂ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਆਏ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਹੈ। ਮੌਕੇ ’ਤੇ ਪੁੱਜੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਗੈਂਗਸਟਰਾਂ ਨੇ ਆ ਕੇ ਕਾਂਗਰਸੀ ਸਮਰਥਕਾਂ ’ਤੇ ਹਮਲਾ ਕੀਤਾ ਹੈ। ਮੌਕੇ ’ਤੇ ਪੁੱਜੇ ਸੁਖਜਿੰਦਰ ਰੰਧਾਵਾ ਨੇ ਕਿਹਾ ‘‘ਪੁਲੀਸ ਇਕ ਘਰ ਦਾ ਦਰਵਾਜਾ ਨਹੀਂ ਖੁਲ੍ਹਵਾ ਸਕੀ ਹੈ, ਘਰ ਅੰਦਰ ਕਿੰਨੇ ਵਿਅਕਤੀ ਮੌਜੂਦ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸੀਟ ਹਾਰਣ ਦਾ ਡਰ ਹੈ ਜਿਸ ਕਾਰਨ ਉਹ ਗੁੰਡਾਗਰਦੀ ਕਰਵਾ ਰਹੇ ਹਨ।

Loading